ਪਹਿਲਾਂ ਬਣਾਇਆ ਭੈਣ…ਓਸੇ ਨਾਲ ਕੀਤਾ ਸ਼ਰਮਨਾਕ ਕਾਰਾ !!

0
8422

ਸਿੱਖਾਂ ਦੀ ਵੱਕਾਰੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਸਕੂਲ ਪ੍ਰਿੰਸੀਪਲ ਨਾਲ ਕਥਿਤ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਇਸ ਮਹਾਨ ਸੰਸਥਾ ਨੂੰ ਵੀ ਕਾਫ਼ੀ ਢਾਅ ਲੱਗੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵੀਡੀਓ ਵਿਚ ਜਿਸ ਔਰਤ ਨਾਲ ਚੱਢਾ ਨੂੰ ਅਸ਼ਲੀਲ ਹਰਕਤਾਂ ਕਰਦੇ ਹੋਏ ਦੇਖਿਆ ਗਿਆ ਸੀ, ਕਿਸੇ ਸਮੇਂ ਚੱਢਾ ਨੇ ਉਸ ਔਰਤ ਕੋਲੋਂ ਰੱਖੜੀ ਬੰਨ੍ਹਵਾਈ ਸੀ। ਇਹੀ ਨਹੀਂ ਸ਼ਗਨ ਵਜੋਂ ਚੱਢਾ ਆਪਣੀ ਧਰਮ ਦੀ ਭੈਣ ਨੂੰ 500 ਰੁਪਏ ਵੀ ਦਿੱਤੇ ਸਨ ਪਰ ਉੱਧਰ ਚਰਨਜੀਤ ਸਿੰਘ ਚੱਢਾ ਨੇ ਇਸ ਵੀਡੀਓ ਨੂੰ ਆਪਣੇ ਖਿ਼ਲਾਫ਼ ਇੱਕ ਸਾਜਿਸ਼ ਕਰਾਰ ਦਿੱਤਾ ਹੈ।

ਚਰਨਜੀਤ ਸਿੰਘ ਚੱਢਾ ਦੀਆਂ ਉਸ ਔਰਤ ਨਾਲ ਰੱਖੜੀ ਬੰਨ੍ਹਦੇ ਹੋਏ ਤਸਵੀਰਾਂ ਵੀ ਜਾਰੀ ਹੋਈਆਂ ਹਨ। ਰੱਖੜੀ ਦਾ ਧਾਗਾ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੁੰਦਾ ਹੈ। ਭਰਾ ਅਤੇ ਭੈਣ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਮੰਨਿਆ ਜਾਂਦਾ ਹੈ, ਉਹ ਭਾਵੇਂ ਸਗੀ ਭੈਣ ਹੋਵੇ ਜਾਂ ਧਰਮ ਦੀ ਭੈਣ ਹੋਵੇ ਪਰ ਚੱਢਾ ਨੇ ਇਸ ਪਵਿੱਤਰ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ। ਚੱਢਾ ਤੋਂ ਪਹਿਲਾਂ ਇੱਕ ਸੀਨੀਅਰ ਅਕਾਲੀ ਨੇਤਾ ਦੀ ਅਸ਼ਲੀਲ ਵੀਡੀਓ ਨੇ ਸਿੱਖਾਂ ਕਾਫ਼ੀ ਸ਼ਰਮਸਾਰ ਕੀਤਾ ਸੀ।

ਚੀਫ਼ ਖ਼ਾਲਸਾ ਦੀਵਾਨ ਸਿੱਖ ਪੰਥ ਦੀ ਧਾਰਮਿਕ ਤੇ ਵਿਦਿਅਕ ਯੂਨੀਵਰਸਿਟੀ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਸੰਸਥਾ ਦੀ ਸਿੱਖ ਧਰਮ ਵਿਚ ਕਾਫ਼ੀ ਜ਼ਿਆਦਾ ਮਹੱਤਤਾ ਹੈ ਪਰ ਮੌਜੂਦਾ ਸਮੇਂ ਸ਼ੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਇਸ ਵੱਕਾਰੀ ਸੰਸਥਾ ਨਾਲ ਜੁੜੇ ਇੱਕ ਅਹਿਮ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਔਰਤ ਨਾਲ ਜ਼ਬਰਦਸਤੀ ਕਰਦਾ ਦਿਖਾਈ ਦੇ ਰਿਹਾ ਹੈ, ਉਹ ਚੀਫ਼ ਖ਼ਾਲਸਾ ਦੀਵਾਨ ਦਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਹੈ। ਇਸ ਵੀਡਿਓ ਦੇ ਸਾਹਮਣੇ ਆਉਣ ਤੋਂ ਬਾਅਦ ਚੱਢਾ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨਗੀ ਅਹੁਦੇ ਤੋਂ ਖਾਰਜ ਕਰਨ ਦੇ ਨਾਲ-ਨਾਲ ਉਸ ਨੂੰ ਚੀਫ਼ ਖ਼ਾਲਸਾ ਦੀਵਾਨ ‘ਚੋਂ ਪੂਰੀ ਤਰ੍ਹਾਂ ਬਾਹਰ ਕਰ ਦਿੱਤਾ ਗਿਆ ਹੈ।ਪੰਥਕ ਆਗੂਆਂ ਤੇ ਸਿਆਸੀ ਧਿਰਾਂ ਵੱਲੋਂ ਇਸ ਨੂੰ ਸ਼ਰਮਸਾਰ ਕਰਨ ਵਾਲੀ ਕਾਰਵਾਈ ਦੱਸਿਆ ਜਾ ਰਿਹਾ ਹੈ। ਚੀ਼ਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਨਾਂ ‘ਤੇ ਉਸ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਵਾਲੇ ਚੌਥੇ ਦੋਸ਼ੀ ਗੁਰਸੇਵਕ ਸਿੰਘ ਨੂੰ ਥਾਣਾ ਨੰ. 6 ਦੀ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ।


ਪੁਲਿਸ ਦਾ ਮੰਨਣਾ ਹੈ ਕਿ ਜਿਸ ਵੀਡੀਓ ਦੇ ਆਧਾਰ ‘ਤੇ ਚਰਨਜੀਤ ਚੱਢਾ ਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ, ਉਹ ਵੀਡੀਓ ਅੱਜ ਗ੍ਰਿਫ਼ਤਾਰ ਕੀਤੇ ਗਏ ਗੁਰਸੇਵਕ ਸਿੰਘ ਵੱਲੋਂ ਬਣਾਈ ਗਈ ਸੀ। ਥਾਣਾ ਨੰ. 6 ਦੇ ਇੰਸਪੈਕਟਰ ਵਿਮਲ ਕਾਂਤ ਨੇ ਦੱਸਿਆ ਕਿ ਚਰਨਜੀਤ ਸਿੰਘ ਚੱਢਾ ਨੇ ਕੁਝ ਸਮਾਂ ਪਹਿਲਾਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕੁਝ ਲੋਕ ਉਸ ਦੀ ਅਸ਼ਲੀਲ ਵੀਡੀਓ ਬਣੀ ਹੋਣ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਹੇ ਹਨ, ਜਿਨ੍ਹਾਂ ਨੇ ਬਦਲੇ ਵਿਚ ਉਸ ਕੋਲੋਂ ਲੱਖਾਂ ਰੁਪਏ ਦੀ ਮੰਗ ਕੀਤੀ।

ਪੁਲਿਸ ਨੇ ਇਸ ਮਾਮਲੇ ਤੋਂ ਤੁਰੰਤ ਬਾਅਦ 4 ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਕੇ 3 ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦੋਂਕਿ ਇਸ ਮਾਮਲੇ ਵਿਚ ਚੌਥਾ ਦੋਸ਼ੀ ਗੁਰਸੇਵਕ ਸਿੰਘ ਅਜੇ ਫ਼ਰਾਰ ਹੋ ਗਿਆ ਸੀ, ਜਿਸ ਨੂੰ ਅੱਜ ਥਾਣਾ ਨੰ. 6 ਦੀ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ। ਉਕਤ ਲੋਕ ਖ਼ੁਦ ਨੂੰ ਅਖ਼ਬਾਰ ਦੇ ਫੋਟੋਗ੍ਰਾਫਰ ਦੱਸ ਰਹੇ ਸਨ। ਇੰਸਪੈਕਟਰ ਵਿਮਲ ਕਾਂਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਪਹਿਲਾਂ ਹੀ ਸੁਖਦੇਵ ਸਿੰਘ, ਦਵਿੰਦਰ ਸੂਦ, ਇੰਦਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਅੱਜ ਗੁਰਸੇਵਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਸੇਵਕ ਨੇ ਇਹ ਵੀਡੀਓ ਚਰਨਜੀਤ ਚੱਢਾ ਦੇ ਹੋਟਲ ਵਿਚ ਬਣਾਈ ਸੀ।