ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਪੁੱਜੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ, ਵੇਖੋ ਤਸਵੀਰਾਂ

0
663

ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਤਵਾਰ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਸੁਨੀਲ ਸ਼ੈਟੀ ਨੇ ਗੁਰੂ ਘਰ ‘ਚ ਹਾਜ਼ਰੀ ਲਗਵਾਈ ਤੇ ਗੁਰਬਾਣੀ ਦਾ ਇਲਾਸੀ ਕੀਰਤਨ ਵੀ ਸਵਰਣ ਕੀਤਾ।

ਪਰਿਕਰਮਾ ਦੌਰਾਨ ਫੈਨਜ਼ ਨੇ ਸੁਨੀਲ ਸ਼ੈਟੀ ਨੂੰ ਘੇਰ ਲਿਆ ਤੇ ਉਨ੍ਹਾਂ ਨਾਲ ਸੈਲਫੀਆਂ ਤੇ ਫੋਟੋਆਂ ਖਚਵਾਈਆਂ।

ਇਸ ਮੌਕੇ ਬੋਲਦਿਆ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਉਹ ਸਾਲ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ ਤੇ ਆਪਣਾ ਜਨਮ ਦਿਨ ਵੀ ਇੱਥੇ ਗੁਰੂ ਘਰ ‘ਚ ਨਤਮਸਤਕ ਹੋ ਗਏ ਮਨਾਉਂਦੇ ਹਨ।

ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ।

ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ।

੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ “ਅਮ੍ਰਿਤ ਸਰੋਵਰ” ਅਤੇ “ਸ਼੍ਰੀ ਅਮ੍ਰਿਤਸਰ” ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ।

ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ।