ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਹੋਰ ਭੈਣਾਂ ਵੀ ਸਿੱਖਣ ਹਰਮਨ ਕੋਲੋਂ

0
12229

ਮੋਗਾ: ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਮਨਪ੍ਰੀਤ ਕੌਰ ਨੇ ਪੰਜਾਬ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰ ਦਿੱਤਾ ਹੈ। ਪੰਜਾਬ ਦੀ ਇਸ ਧੀ ਨੇ ਇੰਗਲੈਂਡ ਦੀ ਧਰਤੀ ‘ਤੇ ਖੇਡੇ ਜਾ ਰਹੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ‘ਚ ਛੇ ਵਾਰ ਦੀ ਚੈਂਪੀਅਨ ਆਸਟ੍ਰੇਲੀਆ ਖਿਲਾਫ਼ ਨਾਬਾਦ 115 ਗੇਂਦਾਂ ‘ਤੇ 171 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੀ ਬਦੌਲਤ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ।

ਹੁਣ ਭਾਰਤ ਦਾ ਫਾਈਨਲ ‘ਚ ਮੁਕਾਬਲਾ ਮੇਜ਼ਬਾਨ ਇੰਗਲੈਂਡ ਨਾਲ ਹੋਵੇਗਾ। ਹਰਮਨਪ੍ਰੀਤ ਦੀ ਇਸ ਪਾਰੀ ਤੋਂ ਬਾਅਦ ਪੂਰੇ ਭਾਰਤ ਵਿੱਚ ਖੂਬ ਚਰਚਾ ਹੋ ਰਹੀ ਹੈ। ਉੱਥੇ ਹੀ ਹਰਮਨ ਦੇ ਘਰ ਵਿੱਚ ਜਸ਼ਨ ਦਾ ਮਾਹੌਲ ਹੈ। ਗੁਆਂਢੀ ਹਰਮਨ ਦੀ ਪ੍ਰਾਪਤੀ ਦਾ ਜਸ਼ਨ ਗਿੱਧਾ ਪਾ ਕੇ ਮਨਾ ਰਹੇ ਹਨ।

ਪਰਿਵਾਰ ਵਾਲਿਆਂ ਨੂੰ ਵਧਾਈ ਦੇਣ ਦੀਆਂ ਕਤਾਰਾਂ ਨਹੀਂ ਟੁੱਟ ਰਹੀਆਂ। ਇਸ ਜਿੱਤ ਤੋਂ ਬਾਅਦ ਹਰਮਨ ਦੇ ਪਿਤਾ ਹਰਮੰਦਰ ਸਿੰਘ ਦਾ ਕਹਿਣਾ ਹੈ ਕਿ ਹਰਮਨ ਦੇ ਪ੍ਰਦਰਸ਼ਨ ਨਾਲ ਉਨ੍ਹਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ। ਅਜਿਹਾ ਹਰਮਨ ਦੀ ਮਿਹਨਤ ਤੇ ਦੇਸ਼ ਵਾਸੀਆਂ ਦੀਆਂ ਦੁਆਵਾਂ ਸਦਕਾ ਹੀ ਹੋ ਸਕਿਆ ਹੈ।

ਹਰਮਨ ਦੀ ਮਾਤਾ ਸਤਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਨੂੰ ਬਚਪਨ ਤੋਂ ਹੀ ਖੇਡਣ ਦਾ ਸ਼ੌਂਕ ਸੀ। ਇਸੇ ਸ਼ੌਂਕ ਨੇ ਉਸ ਨੂੰ ਅੱਜ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਹੈ। ਭੈਣ ਹੇਮਜੀਤ ਨੇ ਕਿਹਾ ਕਿ ਹਰਮਨਪ੍ਰੀਤ ਨੇ ਆਪਣੀ ਖੇਡ ਰਾਹੀਂ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਨਾਲੋਂ ਵੀ ਘੱਟ ਨਹੀਂ।

ਹਰਮਨਪ੍ਰੀਤ ਨੇ ਆਪਣੀ ਖੇਡ ਦੇ ਦਮ ‘ਤੇ ਉਨ੍ਹਾਂ ਲੋਕਾਂ ਲਈ ਮਿਸਾਲ ਕਾਇਮ ਕਰ ਦਿੱਤੀ ਹੈ ਜੋ ਆਪਣੀ ਧੀਆਂ ਨੂੰ ਖੇਡਾਂ ਤੋਂ ਦੂਰ ਰੱਖਦੇ ਹਨ। ਉਨ੍ਹਾਂ ਵਿੱਚ ਕਾਬਲੀਅਤ ਹੁੰਦੇ ਹੋਏ ਵੀ ਆਪਣੀ ਪ੍ਰਤੀਭਾ ਨੂੰ ਨਿਖਾਰਨ ਦਾ ਮੌਕਾ ਨਹੀਂ ਦਿੰਦੇ। SHARE THIS NEWS MAXIMUM IF YOU ARE A PUNJABI…